ਆਸਟ੍ਰੇਲੀਆ 'ਚ ਦੋ ਪੰਜਾਬੀ ਨੌਜਵਾਨਾਂ ਦਾ ਕਤਲ
Saturday, 13 February 2010

ਕਤਲ ਹੋਏ ਦੋਵੇਂ ਨੌਜਵਾਨ ਸਕੇ ਭਰਾ, ਪੁਲਿਸ ਅਨੁਸਾਰ ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ
ਮੈਲਬਰਨ:- ਆਸਟ੍ਰੇਲੀਆ ਵਿਚ ਅੱਜ ਦੋ ਪੰਜਾਬੀ ਨੌਜਵਾਨਾਂ ਦੇ ਕਤਲ ਹੋਣ ਦੀ ਖ਼ਬਰ ਮਿਲੀ ਹੈ। ਇਹ ਦੋਵੇਂ ਨੌਜਵਾਨ ਸਕੇ ਭਰਾ ਸਨ ਤੇ ਪੜ੍ਹਾਈ ਕਰਨ ਲਈ ਇਕ ਸਾਲ ਪਹਿਲਾਂ ਆਸਟ੍ਰੇਲੀਆ ਗਏ ਸਨ। ਮਿਲੀਆਂ ਰਿਪੋਰਟਾਂ ਅਨੁਸਾਰ ਆਸਟ੍ਰੇਲੀਆ ਦੇ ਸ਼ਹਿਰ ਪਰਥ 'ਚ ਇਨ੍ਹਾਂ ਦੋਵਾਂ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮੁੱਢਲੀਆਂ ਰਿਪੋਰਟਾਂ ਵਿਚ ਦੱਸਿਆ ਗਿਆ ਹੈ ਕਿ ਇਸ ਮਾਮਲੇ 'ਚ ਆਸਟ੍ਰੇਲੀਆ ਪੁਲਿਸ ਇਕ ਭਾਰਤੀ ਨਾਗਰਿਕ ਤੋਂ ਪੁੱਛਗਿੱਛ ਕਰ ਰਹੀ ਹੈ।
 ਮ੍ਰਿਤਕ ਨੌਜਵਾਨਾਂ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਨਵਦੀਪ ਸਿੰਘ ਅਤੇ ਕਮਲਦੀਪ ਸਿੰਘ ਵਜੋਂ ਹੋਈ ਹੈ, ਇਹ ਦੋਵੇਂ ਨੌਜਵਾਨ ਸਕੇ ਭਰਾ ਸਨ ਤੇ ਪੜ੍ਹਾਈ ਦੇ ਵੀਜ਼ੇ 'ਤੇ ਆਸਟ੍ਰੇਲੀਆ ਗਏ ਸਨ। ਆਸਟ੍ਰੇਲੀਆ ਪੁਲਿਸ ਦਾ ਕਹਿਣਾ ਹੈ ਕਿ ਇਹ ਦੋਵੇਂ ਕਤਲ ਪੈਸੇ ਦੇ ਲੈਣ-ਦੇਣ ਕਰਕੇ ਹੋਏ। ਕਤਲ ਹੋਏ ਦੋਵਾਂ ਨੌਜਵਾਨਾਂ ਵਿਚੋਂ ਇਕ ਅੱਜ ਸਵੇਰੇ ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚਿਆ, ਜਿਥੇ ਉਸ ਦੀ ਮੌਤ ਹੋ ਗਈ। ਦੂਜਾ ਨੌਜਵਾਨ ਵੀ ਜ਼ਖ਼ਮੀ ਹਾਲਤ 'ਚ ਮਿਲਿਆ ਤੇ ਉਸਦੀ ਵੀ ਮੌਤ ਹੋ ਗਈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ 20 ਸਾਲਾ ਇਕ ਭਾਰਤੀ ਨੌਜਵਾਨ ਨੂੰ ਪੁੱਛਗਿੱਛ

ਲਈ ਹਿਰਾਸਤ 'ਚ ਲਿਆ ਗਿਆ ਹੈ। ਅੱਜ ਸਵੇਰੇ 11 ਵਜੇ ਇਨ੍ਹਾਂ ਦੋਵਾਂ ਨੌਜਵਾਨਾਂ ਦੇ ਪੰਜਾਬ ਰਹਿੰਦੇ ਪਰਿਵਾਰ ਨੂੰ ਇਨ੍ਹਾਂ ਦੀ ਮੌਤ ਦੀ ਖ਼ਬਰ ਮਿਲੀ।